July 7, 2024 4:32 pm
ਚੈਨਲਾਂ ਅਤੇ ਵੈੱਬਸਾਈਟਾਂ

ਸਰਕਾਰ ਨੇ ਦੇਸ਼ ‘ਚ 2021-22 ਦੌਰਾਨ 747 ਵੈੱਬਸਾਈਟਾਂ ਤੇ 94 ਯੂ-ਟਿਊਬ ਚੈਨਲਾਂ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ 21 ਜੁਲਾਈ 2022: ਭਾਰਤ ਸਰਕਾਰ ਨੇ ਸਾਲ 2021-22 ਦੌਰਾਨ ਵੱਖ ਵੱਖ ਯੂ-ਟਿਊਬ ਚੈਨਲਾਂ ਅਤੇ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ ਬਾਰੇ ਜਾਣਕਰੀ ਦਿੱਤੀ | ਇਸ ਸੰਬੰਧੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 2021-22 ਵਿੱਚ ਮੰਤਰਾਲੇ ਨੇ ਦੇਸ਼ ਹਿੱਤ ਦੇ ਵਿਰੁੱਧ ਕੰਮ ਕਰਨ ਵਾਲੇ ਯੂ-ਟਿਊਬ ਚੈਨਲਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ।

ਅਨੁਰਾਗ ਠਾਕੁਰ ਨੇ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਵਿੱਚ ਦਿੰਦਿਆਂ ਕਿਹਾ ਕਿ ਮੰਤਰਾਲੇ ਨੇ 94 ਯੂ-ਟਿਊਬ ਚੈਨਲਾਂ, 19 ਸੋਸ਼ਲ ਮੀਡੀਆ ਅਕਾਊਂਟਸ ਅਤੇ 747 ਯੂਆਰਐਲ ਦੇ ਖਿਲਾਫ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸੂਚਨਾ ਤਕਨਾਲੋਜੀ ਐਕਟ 2000 ਦੀ ਧਾਰਾ 69ਏ ਤਹਿਤ ਕੀਤੀ ਗਈ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਗੇ ਕਿਹਾ ਕਿ ਸਰਕਾਰ ਨੇ ਜਾਅਲੀ ਖ਼ਬਰਾਂ ਫੈਲਾ ਕੇ ਅਤੇ ਇੰਟਰਨੈੱਟ ‘ਤੇ ਗਲਤ ਜਾਣਕਾਰੀ ਫੈਲਾ ਕੇ ਦੇਸ਼ ਦੀ ਪ੍ਰਭੂਸੱਤਾ ਵਿਰੁੱਧ ਕੰਮ ਕਰਨ ਵਾਲੀਆਂ ਏਜੰਸੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।