ਚੰਡੀਗੜ੍ਹ, 20 ਸਤੰਬਰ 2023: ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉੱਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ‘ਤੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਅਜਿਹੇ ‘ਚ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਇਲਾਕਿਆਂ ‘ਚ ਜਾਣ ਤੋਂ ਬਚਣ, ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।
ਫਰਵਰੀ 23, 2025 1:57 ਪੂਃ ਦੁਃ