Site icon TheUnmute.com

ਯੂਕਰੇਨ ‘ਚ ਜ਼ਖਮੀ ਹੋਏ ਹਰਜੋਤ ਸਿੰਘ ਦੇ ਇਲਾਜ ਦਾ ਖਰਚ ਚੁੱਕੇਗੀ ਸਰਕਾਰ

ਹਰਜੋਤ ਸਿੰਘ

ਚੰਡੀਗੜ੍ਹ 05 ਮਾਰਚ 2022: ਰੂਸ ਅਤੇ ਯੂਕਰੇਨ ਵਿਚਕਾਰ ਜੰਗ ਕਾਰਨ ਉੱਥੇ ਮੌਜੂਦ ਭਾਰਤੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਰਤ ਵਲੋਂ ਆਪ੍ਰੇਸ਼ਨ ਗੰਗਾ ਤਹਿਤ ਭਾਰਤੀਆਂ ਨੂੰ ਵਾਪਸ ਲਿਆ ਰਹੀ ਹੈ | ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚ ਗੋਲੀ ਲੱਗਣ ਕਾਰਨ ਜਖ਼ਮੀ ਹੋਏ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਦਾ ਮੈਡੀਕਲ ਖਰਚ ਚੁੱਕਣ ਦਾ ਫੈਸਲਾ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਜੋਤ ਸਿੰਘ ਦਾ ਕੀਵ ਦੇ ਇਕ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਦੂਤਾਵਾਸ ਉਨ੍ਹਾਂ (ਪਰਿਵਾਰ) ਦੇ ਸੰਪਰਕ ‘ਚ ਹੈ। ਅਸੀਂ ਉਸਦੀ ਡਾਕਟਰੀ ਸਥਿਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਹਾਨੂੰ ਦੱਸ ਦੇਈਏ ਕਿ 27 ਫਰਵਰੀ ਨੂੰ ਦੋ ਲੋਕਾਂ ਦੇ ਨਾਲ ਕੀਵ ਛੱਡਣ ਦੀ ਕੋਸ਼ਿਸ਼ ‘ਚ ਉਹ ਯੂਕਰੇਨ ਦੇ ਪੱਛਮੀ ਸ਼ਹਿਰ ਲੀਵ ਜਾਣ ਲਈ ਇੱਕ ਕੈਬ ‘ਚ ਸਵਾਰ ਹੋ ਗਿਆ ਸੀ। ਇਸ ਦੌਰਾਨ ਉਸ ਨੂੰ ਚਾਰ ਗੋਲੀਆਂ ਲੱਗੀਆਂ ਸਨ। ਉਹ ਦਿੱਲੀ ਦਾ ਰਹਿਣ ਵਾਲਾ ਹੈ।

Exit mobile version