July 4, 2024 8:14 pm
Governor Banwarilal Purohit

ਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 17 ਫਰਵਰੀ 2023: ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਹਾਸ਼ਿਵਰਾਤਰੀ (Mahashivratri) ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਮੈਂ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ ।

ਰਾਜਪਾਲ ਨੇ ਕਿਹਾ ਕਿ ਮਹਾਸ਼ਿਵਰਾਤਰੀ ਭਗਵਾਨ ਸ਼ਿਵ ਅਤੇ ਦੇਵੀ ਪਾਰਵਤੀ ਦੇ ਵਿਆਹ ਦਾ ਸ਼ੁਭ ਦਿਨ ਹੈ। ਭਾਰਤੀ ਸੰਸਕ੍ਰਿਤੀ ਵਿੱਚ ਇਸ ਦਿਨ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸੂਬੇ ਸਮੇਤ ਪੂਰੇ ਦੇਸ਼ ਦੇ ਲੋਕ ਪੁਰਾਤਨ ਸਮੇਂ ਤੋਂ ਹੀ ਸ਼ਿਵਰਾਤਰੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਉਂਦੇ ਆ ਰਹੇ ਹਨ।

ਉਨ੍ਹਾਂ ਕਾਮਨਾ ਕੀਤੀ ਕਿ ਮਹਾਸ਼ਿਵਰਾਤਰੀ ਦਾ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਦੇਸ਼ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗਾ। ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ, “ਆਓ ਅਸੀਂ ਭਗਵਾਨ ਸ਼ਿਵ ਨੂੰ ਪ੍ਰਾਰਥਨਾ ਕਰੀਏ ਕਿ ਉਹ ਸਾਨੂੰ ਆਪਣੇ ਅੰਦਰ ਦੀਆਂ ਕਮੀਆਂ ਦੂਰ ਕਰਨ ਲਈ ਸੁਮੱਤ ਅਤੇ ਹਿੰਮਤ ਬਖਸ਼ਣ।”