Site icon TheUnmute.com

ਪੰਜਾਬ ਦੇ ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ‘ਤੇ ਲਾਈ ਰੋਕ

Dr. Gurpreet Singh Wander

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ (Dr.Gurpreet Singh Wander) ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਕੋਲ ਨਾਂ ਭੇਜਿਆ ਸੀ, ਜਿਸ ਤੇ ਪੰਜਾਬ ਰਾਜਪਾਲ ਨੇ ਇਤਰਾਜ਼ ਜਤਾਇਆ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਨੇ ਵਾਈਸ ਚਾਂਸਲਰ ਦੇ ਅਹੁਦੇ ਲਈ ਭੇਜੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਮ ਵਾਲੀ ਫਾਈਲ ਵਾਪਸ ਭੇਜ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਅਹੁਦੇ ਲਈ ਇੱਕ ਨਾਂ ‘ਤੇ ਮੋਹਰ ਨਹੀਂ ਲਾਈ ਜਾ ਸਕਦੀ, ਪੰਜਾਬ ਸਰਕਾਰ ਦੀ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ |

ਜਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਵਲੋਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕੀਤਾ ਗਿਆ ਜਿੱਥੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਵੀਸੀ ਨੂੰ ਝਾੜ ਪਾਈ | ਇਸ ਦੌਰਾਨ ਸਿਹਤ ਮੰਤਰੀ ਦੇ ਵਿਵਹਾਰ ਤੋਂ ਨਿਰਾਸ਼ ਹੋ ਕੇ ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸਦੇ ਚੱਲਦੇ ਇਹ ਅਹੁਦਾ ਖ਼ਾਲੀ ਸੀ | ਇਸ ਨੂੰ ਭਰਨ ਲਈ ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਦਾ ਨਾਂ ਦਾ ਐਲਾਨ ਕੀਤਾ ਸੀ |

Exit mobile version