ਚੰਡੀਗੜ੍ਹ 23 ਦਸੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ੀਰਾ ਸ਼ਰਾਬ ਫ਼ੈਕਟਰੀ (Zira Liquor Factory) ਮਾਮਲੇ ਦੀ ਸੁਣਵਾਈ 28 ਫ਼ਰਵਰੀ ਤੱਕ ਟਾਲ ਦਿੱਤੀ ਹੈ | ਇਸਦੇ ਨਾਲ ਹੀ ਹਾਈਕੋਰਟ ਨੇ ਕਮੇਟੀ ਨੂੰ 2 ਹਫ਼ਤੇ ਵਿਚ ਰਿਪੋਰਟ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਸ਼ਰਾਬ ਫੈਕਟਰੀ ਦੇ ਬਾਹਰ ਲੰਬੇ ਸਮੇਂ ਤੋਂ ਧਰਨੇ ‘ਤੇ ਬੈਠੇ ਪਿੰਡ ਵਾਸੀਆਂ ਅਤੇ ਕਿਸਾਨਾਂ ਸਮੇਤ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ |
ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਮਾਹਿਰਾਂ ਦੀਆਂ 4 ਕਮੇਟੀਆਂ ਬਣਾਈਆਂ ਹਨ। ਪੰਜਾਬ ਦੇ ਸਾਰੇ ਮਾਹਿਰ ਇਨ੍ਹਾਂ ਕਮੇਟੀਆਂ ਵਿਚ ਸ਼ਾਮਲ ਕੀਤੇ ਗਏ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਥੋਂ ਦਾ ਪਾਣੀ ਸ਼ਰਾਬ ਫੈਕਟਰੀ ਕਾਰਨ ਦੂਸ਼ਿਤ ਹੋਇਆ ਹੈ
ਅਦਾਲਤ ਨੇ ਕਿਹਾ ਸੀ ਕਿ ਪਿੰਡ ਵਾਸੀ ਕਹਿੰਦੇ ਹਨ ਕਿ ਜੇਕਰ ਮਾਮਲਾ ਹੱਲ ਹੋ ਗਿਆ ਤਾਂ ਧਰਨਾ ਚੁੱਕ ਲੈਣਗੇ, ਪਰ ਇਸ ਦੇ ਜਵਾਬ ਵਿੱਚ ਧਰਨਾਕਾਰੀਆਂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਸਪੱਸ਼ਟ ਕੀਤਾ ਕਿ ਉਹ ਉਦੋਂ ਤੱਕ ਧਰਨਾ ਦੇਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਹਾਈਕੋਰਟ ਦਾ ਕਹਿਣਾ ਸੀ ਕਿ ਜ਼ੀਰਾ ਸ਼ਰਾਬ ਫ਼ੈਕਟਰੀ ਅੱਗੇ ਦਿੱਤਾ ਜਾ ਰਿਹਾ ਧਰਨਾ ਸਾਰੀਆਂ ਸਿਆਸੀ ਪਾਰਟੀਆਂ ਦਾ ਕੇਂਦਰ ਬਣਿਆ ਹੋਇਆ ਹੈ |