4 ਨਵੰਬਰ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਯਾਨੀ ਕਿ ਸੋਮਵਾਰ ਨੂੰ ਸੁਪਰੀਮ ਕੋਰਟ(Supreme Court) ‘ਚ ਸੁਣਵਾਈ ਹੋਣੀ ਸੀ, ਪਰ ਕਿਸੇ ਕਾਰਨਾਂ ਕਰਕੇ ਇਸ ਸੁਣਵਾਈ ਨੂੰ ਦੋ ਹਫ਼ਤਿਆਂ ਲਈ ਟਾਲ ਦਿੱਤਾ ਗਿਆ ਹੈ, ਦੱਸ ਦੇਈਏ ਕਿ ਹੁਣ ਇਹ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ।
ਉਥੇ ਹੀ ਜਾਣਕਾਰੀ ਮਿਲੀ ਹੈ ਕਿ ਪਟੀਸ਼ਨ ‘ਚ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਗਈ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕਰ ਦਿੱਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।