ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਵਿੱਚ ਹੋਏ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਮੁਆਫੀ ਦੀ ਸੁਣਵਾਈ ਸੁਪਰੀਮ ਕੋਰਟ ਨੇ 3 ਨਵੰਬਰ ਤੱਕ ਟਾਲ ਦਿੱਤੀ ਹੈ | ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਜ਼ਾ ਮੁਆਫੀ ਦੀ ਪਟੀਸ਼ਨ ਪਾਈ ਸੀ।
ਇਸ ਦੌਰਾਨ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਚੀਫ਼ ਜਸਟਿਸ ਯੂ. ਲਲਿਤ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਹੈ ਕਿ ਉਸ ਦਾ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿੱਚ ਹੈ। ਅਜਿਹੀ ਸਥਿਤੀ ਵਿੱਚ ਇਹ ਸੰਵਿਧਾਨ ਦੀ ਧਾਰਾ 21 (ਜੀਵਨ ਦੀ ਆਜ਼ਾਦੀ ਦੀ ਸੁਰੱਖਿਆ ਦੇ ਅਧਿਕਾਰ) ਦੀ ਉਲੰਘਣਾ ਹੈ। ਰਾਜੋਆਣਾ ਦੇ ਵਕੀਲ ਨੇ ਇਸ ਮਾਮਲੇ ‘ਤੇ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਹੈ |