ਚੰਡੀਗੜ੍ਹ 18 ਅਗਸਤ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੀ ਜ਼ਮਾਨਤ ਅਰਜੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ |
ਜਿਕਰਯੋਗ ਹੈ ਕਿ 16 ਅਗਸਤ ਨੂੰ ਹਾਈਕੋਰਟ ਵਲੋਂ ਸੁਣਵਾਈ ਕਰਦਿਆਂ ਸਾਧੂ ਸਿੰਘ ਧਰਮਸੋਤ ਨੂੰ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ 18 ਅਗਸਤ ਤੱਕ ਟਾਲ ਦਿੱਤੀ ਸੀ |