High Court

ਹਾਈਕੋਰਟ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ

ਚੰਡੀਗੜ੍ਹ 23 ਦਸੰਬਰ 2022: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਸੁਣਵਾਈ ਹੋਵੇਗੀ। 22 ਦਸੰਬਰ ਨੂੰ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹੁਣ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਵੱਲੋਂ ਉਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਦੋਸ਼ੀ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।

Scroll to Top