ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਟਲੀ

ਚੰਡੀਗੜ੍ਹ 25 ਜਨਵਰੀ 2023: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਕੋਈ ਰਾਹਤ ਨਹੀ ਮਿਲੀ । ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਵਾਈ ਹੋਈ, ਫਿਲਹਾਲ ਫਿਲਹਾਲ ਟਾਲ ਦਿੱਤੀ ਗਈ ਹੈ। ਹੁਣ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 10 ਫਰਵਰੀ ਨੂੰ ਹੋਵੇਗੀ।

ਪਿਛਲੇ ਮਹੀਨੇ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।

Scroll to Top