Site icon TheUnmute.com

ਸੁਪਰੀਮ ਕੋਰਟ ‘ਚ ਮਣੀਪੁਰ ਘਟਨਾ ਮਾਮਲੇ ‘ਤੇ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ

Retired judges

ਚੰਡੀਗੜ੍ਹ, 31 ਜੁਲਾਈ 2023: ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਮਣੀਪੁਰ ਘਟਨਾ (Manipur incident) ਸੰਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੀੜਤ ਔਰਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਔਰਤਾਂ ਮਾਮਲੇ ਦੀ ਸੀਬੀਆਈ ਜਾਂਚ ਅਤੇ ਕੇਸ ਨੂੰ ਅਸਾਮ ਵਿੱਚ ਤਬਦੀਲ ਕਰਨ ਦੇ ਖ਼ਿਲਾਫ਼ ਹਨ। ਇਸ ‘ਤੇ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਕਦੇ ਵੀ ਮੁਕੱਦਮੇ ਨੂੰ ਅਸਾਮ ‘ਚ ਤਬਦੀਲ ਕਰਨ ਦੀ ਬੇਨਤੀ ਨਹੀਂ ਕੀਤੀ।

ਸਿੱਬਲ ਨੇ ਅੱਗੇ ਕਿਹਾ ਕਿ ਪੀੜਤ ਮਹਿਲਾ ਦੇ ਪਿਤਾ ਅਤੇ ਭਰਾ ਦਾ ਕਤਲ ਕਰ ਦਿੱਤਾ ਗਿਆ । ਉਨ੍ਹਾਂ ਦੀਆਂ ਲਾਸ਼ਾਂ ਅਜੇ ਤੱਕ ਨਹੀਂ ਮਿਲੀਆਂ ਹਨ। ਫਿਲਹਾਲ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਸੀਜੇਆਈ ਡੀਵਾਈ ਚੰਦਰਚੂੜ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ ਹੈ, ਪਰ ਇਹ ਇਕੱਲੀ ਅਜਿਹੀ ਘਟਨਾ ਨਹੀਂ ਹੈ ਜਿੱਥੇ ਔਰਤਾਂ ‘ਤੇ ਹਮਲਾ ਅਤੇ ਛੇੜਖਾਨੀ ਕੀਤੀ ਗਈ ਹੋਵੇ, ਹੋਰ ਘਟਨਾਵਾਂ ਵੀ ਹਨ।

Exit mobile version