Rankaj Verma

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ 06 ਅਕਤੂਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਖਰੜ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਅਦਾਲਤ ਨੇ ਪਿਛਲੀ ਸੁਣਵਾਈ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।

ਦੂਜੇ ਪਾਸੇ 24 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਤੋਂ ਫੜੇ ਗਏ ਫੌਜੀ ਸੰਜੀਵ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗ ਜਿਸ ਦੇ ਰਿਮਾਂਡ ਤਿੰਨ ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਸੀ | ਇਸ ਮਾਮਲੇ ‘ਚ ਹੁਣ ਤੱਕ ਕਿਸੇ ਵੀ ਦੋਸ਼ੀ ਦੇ ਫ਼ੋਨ ਤੋਂ ਯੂਨੀਵਰਸਿਟੀ ਦੇ ਕਿਸੇ ਹੋਰ ਵਿਦਿਆਰਥੀ ਦੀ ਇਤਰਾਜ਼ਯੋਗ ਵੀਡੀਓ ਨਾ ਮਿਲਣ ਦੀ ਗੱਲ ਕਹੀ ਗਈ ਹੈ। ਮੁਲਜ਼ਮਾਂ ਦੇ ਫ਼ੋਨਾਂ ਸਮੇਤ ਜੰਮੂ ਵਿੱਚ ਫ਼ੌਜੀ ਦੇ ਘਰੋਂ ਬਰਾਮਦ ਹੋਈ ਹਾਰਡ ਡਿਸਕ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

Scroll to Top