June 30, 2024 9:22 am
Heat Wave

ਪੰਜਾਬ ‘ਚ ਹੋਰ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਰੈੱਡ ਅਲਰਟ ਜਾਰੀ

ਚੰਡੀਗੜ੍ਹ, 27 ਮਈ 2024: ਪੰਜਾਬ ‘ਚ ਅੱਤ ਦੀ ਗਰਮੀ (heat wave) ਪੈ ਰਹੀ ਹੈ । ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਕਾਰਨ ਸਾਰੇ ਪੁਰਾਣੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਨਾਲ ਹੀ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦਾ ਤਾਪਮਾਨ 47.7 ਡਿਗਰੀ ਰਿਹਾ, ਜੋ ਕਿ ਹੋਰਨਾਂ ਦੇ ਮੁਕਾਬਲੇ ਸਭ ਤੋਂ ਵੱਧ ਹੈ। ਜਿਕਰਯੋਗ ਹੈ ਕਿ ਅੱਤ ਦੀ ਗਰਮੀ (heat wave) ਅਤੇ ਲੂ ਕਾਰਨ ਕਈ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਸਾਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਗਰਮੀ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ, ਇਸ ਲਈ ਸਾਨੂੰ ਸਵੇਰੇ ਅਤੇ ਸ਼ਾਮ ਨੂੰ ਬਾਹਰ ਦਾ ਕੰਮ ਕਰਨਾ ਚਾਹੀਦਾ ਹੈ।