Site icon TheUnmute.com

ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਦਰਜ FIR ਕੀਤੀ ਰੱਦ, ਜਾਣੋ ਕੀ ਹੈ ਪੂਰਾ ਮਾਮਲਾ

Ram Rahim

ਚੰਡੀਗੜ੍ਹ, 14 ਨਵੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਖ਼ਿਲਾਫ਼ ਦਰਜ ਐੱਫ.ਆਈ.ਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਤੱਥਾਂ ਦੀ ਘਾਟ ਕਾਰਨ ਇਹ ਫੈਸਲਾ ਲਿਆ ਹੈ।

ਜਿਕਰਯੋਗ ਹੈ ਕਿ ਇਹ ਮਾਮਲਾ ਇਸ ਸਾਲ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਧਾਰਾ 295-ਏ ਜੋੜੀ ਗਈ ਸੀ। ਇਸ ਤੋਂ ਬਾਅਦ ਰਾਮ ਰਹੀਮ (Ram Rahim) ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ ਐੱਫ.ਆਈ.ਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਇਹ ਮਾਮਲਾ ਲੱਗਭਗ 7 ਸਾਲ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ | ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦਿਹਾਤੀ ਪੁਲਿਸ ਨੂੰ ਕੀਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ। ਹਾਈਕੋਰਟ ਨੇ ਐਫਆਈਆਰ ਅਤੇ ਇਸ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Exit mobile version