July 3, 2024 2:25 am
Panjab University

ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਲਈ ਗ੍ਰਹਿ ਮੰਤਰਾਲੇ ਨਾਲ ਵਿਚਾਰ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 24 ਮਈ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University) ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ‘ਤੇ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰਨ । ਇਸ ਦੌਰਾਨ ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜ਼ਨ ਬੈਂਚ ਨੇ ਡਾ: ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਕੇਂਦਰ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ, ਘੱਟੋ-ਘੱਟ ਸਿਧਾਂਤਕ ਤੌਰ ‘ਤੇ ਸਹੀ ਹੈ। ਕੇਂਦਰ ਸਰਕਾਰ ਜੋ ਵੀ ਫੈਸਲਾ ਲਵੇ, ਉਸ ਨੂੰ ਅਗਲੀ ਸੁਣਵਾਈ ਦੀ ਤਾਰੀਖ 30 ਅਗਸਤ ਤੋਂ ਪਹਿਲਾਂ ਅਦਾਲਤ ਦੇ ਸਾਹਮਣੇ ਰੱਖਿਆ ਜਾਵੇ |