ਚੰਡੀਗੜ੍ਹ, 18 ਮਈ 2023: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਕਿਹਾ ਕਿ ਉਸ ਦੀ ਅੰਤਰਿਮ ਜ਼ਮਾਨਤ ਜਾਰੀ ਰਹੇਗੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੁਲਾਈ ਨੂੰ ਹੋਵੇਗੀ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਲੈਂਡ ਟਰਾਂਸਫਰ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਸੁੰਦਰ ਸ਼ਾਮ ਅਰੋੜਾ ਅੰਤਰਿਮ ਜ਼ਮਾਨਤ ‘ਤੇ ਬਾਹਰ ਹਨ।
ਮਾਰਚ 11, 2026 11:20 ਪੂਃ ਦੁਃ




