ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤ

ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਫਰੀਦਕੋਟ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਦੀ ਮੰਗ ਕੀਤੀ ਸੀ ।

ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ 9 ਮਾਰਚ ਨੂੰ ਫਰੀਦਕੋਟ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹੇਠਲੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਸੁਖਬੀਰ ਬਾਦਲ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ |

Scroll to Top