IAS Sanjay Popli

ਹਾਈਕੋਰਟ ਨੇ IAS ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦਿੱਤੀ ਜ਼ਮਾਨਤ

ਚੰਡੀਗੜ੍ਹ,19 ਜੁਲਾਈ 2023: ਮੁਲਜ਼ਮ ਸੀਨੀਅਰ ਆਈ.ਏ.ਐਸ ਅਧਿਕਾਰੀ ਸੰਜੇ ਪੋਪਲੀ (IAS Sanjay Popli) ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ‘ਤੇ ਆਪਣੇ ਸਕੱਤਰ ਸੰਜੀਵ ਵਤਸ ਰਾਹੀਂ ਰਿਸ਼ਵਤ ਮੰਗਣ ਦਾ ਦੋਸ਼ ਹੈ। ਵਤਸ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ ਅਤੇ ਹੁਣ ਪੋਪਲੀ ਨੂੰ ਵੀ ਇਕ ਸਾਲ ਬਾਅਦ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਉਹ ਹੁਣ ਬਾਹਰ ਨਹੀਂ ਆ ਸਕਗੇ |

ਕਿਉਂਕਿ ਵਿਜੀਲੈਂਸ ਨੇ ਬੀਤੇ ਦਿਨ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

Scroll to Top