Sadhu Singh Dharamsot

ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਅੰਤਰਿਮ ਜ਼ਮਾਨਤ

ਚੰਡੀਗੜ੍ਹ, 14 ਮਈ 2024: ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਧਰਮਸੋਤ ਨੂੰ 50,000 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਪਵੇਗਾ | ਇਸਦੇ ਨਾਲ ਹੀ ਹਾਈਕੋਰਟ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਣਗੇ |

ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ‘ਚ ਬਹਿਸ ਦੌਰਾਨ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੇ ਵਕੀਲ ਨੇ ਚੋਣ ਪ੍ਰਚਾਰ ਲਈ ਮੁੱਖ ਮੰਤਰੀ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਰਿਮ ਜ਼ਮਾਨਤ ਦੇ ਹੁਕਮਾਂ ਦਾ ਹਵਾਲਾ ਦਿੱਤਾ ਸੀ। ਜਿਕਰਯੋਗ ਹੈ ਕਿ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ |

Scroll to Top