Site icon TheUnmute.com

ਹਾਈਕੋਰਟ ਨੇ ਪੰਜਾਬ ‘ਚ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ

1158 Assistant Professors

ਚੰਡੀਗੜ੍ਹ, 23 ਸਤੰਬਰ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ (1158 Assistant Professors) ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ‘ਚ ਵੱਡੀ ਰਾਹਤ ਦਿੱਤੀ ਹੈ | ਹਾਈਕੋਰਟ ਦੀ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਸਿੰਗਲ ਵੇਚਣ ਦਾ ਫੈਸਲਾ ਵੀ ਬਦਲ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਪਹਿਲਾਂ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਹ ਵੀ ਕਿਹਾ ਗਿਆ ਕਿ ਭਰਤੀ ਪ੍ਰਕਿਰਿਆ ‘ਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਫਿਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ‘ਚ ਚੁਣੌਤੀ ਦਿੱਤੀ। ਹੁਣ ਇਸ ਫੈਸਲੇ ਤੋਂ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ‘ਚ ਸ਼ਾਮਲ ਲੋਕ ਨੌਕਰੀਆਂ ਹਾਸਲ ਕਰ ਸਕਣਗੇ।

Exit mobile version