Site icon TheUnmute.com

ਹਾਈਕੋਰਟ ਵੱਲੋਂ ਸ਼ਹੀਦ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਸੰਬੰਧੀ ਸਰਕਾਰ ਨੂੰ ਨੋਟਿਸ ਜਾਰੀ

VIP culture

ਚੰਡੀਗੜ੍ਹ, 13 ਸਤੰਬਰ 2023: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸ਼ਹੀਦ ਭਗਤ ਸਿੰਘ ਰਾਜ ਯੂਵਾ ਪੁਰਸਕਾਰ (Shaheed Bhagat Singh Raj Yuva Award) ਸੰਬੰਧੀ ਨੂੰ ਨੋਟਿਸ ਜਾਰੀ ਕੀਤਾ ਹੈ | ਹਾਈਕੋਰਟ ਦੇ ਵਕੀਲ ਦੀਪਕ ਮਹਿੰਦਰੂ ਦੇ ਮੁਤਾਬਕ ਪੰਜਾਬ ਸਰਕਾਰ ਨੇ ਪਿਛਲੇ ਸਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜ ਸਾਲਾਂ ਤੋਂ ਬੰਦ ਪਏ ਸ਼ਹੀਦ ਏ-ਆਜਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੀ ਮੁੜ ਸ਼ੁਰੂਆਤ ਦਾ ਰਸਮੀ ਐਲਾਨ ਕੀਤਾ ਗਿਆ ਸੀ। ਸਰਕਾਰ ਦੇ ਇਸ ਐਲਾਨ ਮੁਤਾਬਕ ਹਰ ਜ਼ਿਲ੍ਹੇ ‘ਚੋਂ 2 ਨੌਜਵਾਨਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਸੀ ਤੇ ਪੰਜਾਬ ਭਰ ‘ਚੋਂ 46 ਨੌਜਵਾਨਾਂ ਨੂੰ ਰਾਜ ਪੱਧਰੀ ਸਨਮਾਨ ਵਜੋਂ ਇਕ ਮੈਡਲ, ਸਕਰੌਲ, ਸਰਟੀਫਿਕੇਟ ਤੇ 51,000 ਰੁਪਏ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾਣੀ ਸੀ |

ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਬਣੀਆਂ ਕਮੇਟੀਆਂ ਵੱਲੋਂ 29 ਯੋਗ ਉਮੀਦਵਾਰਾਂ ਦੀ ਲਿਸਟ ਤਿਆਰ ਕੀਤੀ ਗਈ ਤੇ ਉਨਾਂ 29 ਉਮੀਦਵਾਰਾਂ ਦੀ ਪੁਰਸਕਾਰ ਦੇਣ ਲਈ ਵਿਭਾਗ ਨੇ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਗਈ ਸੀ ।ਪਰ ਮੌਕੇ ‘ਤੇ ਆ ਕੇ ਯੁਵਕ ਸੇਵਾਵਾਂ ਵਿਭਾਗ ਦੇ ਵੱਲੋਂ ਗੁਪਤ ਤੌਰ ਸਿਰਫ ਛੇ ਉਮੀਦਵਾਰਾਂ ਨੂੰ ਰਾਜ ਪੱਧਰੀ ਸਨਮਾਨ ਦੇਣ ਦਾ ਫੈਸਲਾ ਕੀਤਾ ਤੇ 23 ਮਾਰਚ 2023 ਨੂੰ ਹੁਸੈਨੀਵਾਲਾ ਦੀ ਪਾਵਨ ਧਰਤੀ ‘ਤੇ ਸਿਰਫ 6 ਉਮੀਦਵਾਰਾਂ ਨੂੰ ਰਾਜ ਪੱਧਰੀ ਸਨਮਾਨ ਗੁਪਤ ਢੰਗ ਨਾਲ ਦਿੱਤਾ ਗਿਆ।

ਦੀਪਕ ਮਹਿੰਦਰੂ ਦੇ ਮੁਤਾਬਕ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕਾਰਨ ਮੈਰਿਟ ਵਾਲੇ 23 ਉਮੀਦਵਾਰਾਂ ਨੂੰ ਨਜਰਅੰਦਾਜ਼ ਕਰ ਦਿੱਤਾ । ਇਸ ਤੋਂ ਬਾਅਦ ਮੈਰਿਟ ਵਾਲੇ ਉਮੀਦਵਾਰਾਂ ਨੇ ਪੰਜਾਬ ਸਰਕਾਰ, ਯੁਵਕ ਸੇਵਾਵਾਂ ਵਿਭਾਗ ਤੇ ਗਵਰਨਰ ਨੂੰ ਆਪਣੇ ਮਸਲੇ ਸਬੰਧੀ ਬੇਨਤੀਆਂ ਵੀ ਭੇਜੀਆਂ ਪਰ ਕੋਈ ਵੀ ਸੁਣਵਾਈ ਨਾ ਹੋਣ ’ਤੇ ਉਨਾਂ ਵੱਲੋਂ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਦਾ ਰੁਖ ਕੀਤਾ ਤੇ ਅਦਾਲਤ ਨੇ ਇਸ ਮਸਲੇ ਨੂੰ ਬੜੀ ਗੰਭੀਰਤਾ ਦੇ ਨਾਲ ਲੈਂਦਿਆਂ ਪੰਜਾਬ ਸਰਕਾਰ, ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਨੂੰ ਨੋਟਿਸ ਜਾਰੀ ਕਰਕੇ 5 ਦਸੰਬਰ 2023 ਤੱਕ ਆਪਣਾ ਜਵਾਬ ਮੰਗਿਆ ਹੈ । ਦੀਪਕ ਮਹਿੰਦਰੂ ਨੇ ਕਿਹਾ ਕਿ ਮੈਰਿਟ ਵਾਲੇ ਉਮੀਦਵਾਰਾਂ ਵੱਲੋਂ ਜਲਦੀ ਹੀ ਪੰਜਾਬ ਪੱਧਰ ‘ਤੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ |

Exit mobile version