July 5, 2024 12:43 am
Kotakpura Firing case:

ਸਾਬਕਾ CM ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਦੀ ਰਿਹਾਈ ਮਾਮਲੇ ‘ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ

ਚੰਡੀਗ੍ਹੜ 14 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਦੇ ਦੋਸ਼ੀ ਗੁਰਮੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ ਹੈ | ਇਸਤੋਂ ਬਾਅਦ ਹਾਈਕੋਰਟ ਨੇ ਕੇਂਦਰ ਅਤੇ ਚੰਡੀਗੜ੍ਹ (ਯੂ.ਟੀ.) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਗੁਰਮੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ 24 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ ਉਹ ਸਮੇਂ ਤੋਂ ਪਹਿਲਾਂ ਰਿਹਾਈ ਦਾ ਹੱਕਦਾਰ ਹੈ। ਇਸਦੇ ਨਾਲ ਹੀ ਪਟੀਸ਼ਨਕਰਤਾ ਨੇ ਸਰਕਾਰ ਵੱਲੋਂ ਵਿਤਕਰਾ ਕੀਤੇ ਜਾਣ ਦੀ ਗੱਲ ਕਹੀ ਹੈ।

ਗੁਰਮੀਤ ਸਿੰਘ ਨੇ ਪਟੀਸ਼ਨ ‘ਚ ਦਲੀਲ ਦਿੱਤੀ ਕਿ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਈ ਕੈਦੀ 14 ਸਾਲ ਬਾਅਦ ਰਿਹਾਅ ਹੋ ਚੁੱਕੇ ਹਨ ਪਰ 24 ਸਾਲ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।