Site icon TheUnmute.com

ਹਾਈਕੋਰਟ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

1158 Assistant Professors

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ (Punjab) ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਵਕੀਲ ਐਚਸੀ ਅਰੋੜਾ ਰਾਹੀਂ ਬੀਤੇ ਦਿਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਸਬੰਧੀ ਅੱਜ ਯਾਨੀ ਸ਼ਨੀਵਾਰ ਨੂੰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਸੰਬੰਧੀ ਜਵਾਬ ਮੰਗਿਆ ਹੈ।

ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਸਰਕਾਰ ‘ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਆਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ । ਪਟੀਸ਼ਨ ਮੁਤਾਬਕ ਯਾਤਰਾ ਦਾ ਸੂਬੇ (Punjab) ਨੂੰ ਕਿਸੇ ਵੀ ਤਰ੍ਹਾਂ ਨਾਲ ਫਾਇਦਾ ਨਹੀਂ ਹੋ ਰਿਹਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਜਿਕਰਯੋਗ ਹੈ ਕਿ ਇਹ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁਰੂ ਕੀਤੀ ਗਈ ਸੀ।ਇਸ ਰਾਹੀਂ ਸ਼ਰਧਾਲੂ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਆਦਿ ਥਾਵਾਂ ਦੇ ਦਰਸ਼ਨ ਕਰਨਗੇ। ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹਰ ਕਿਸਮ ਦਾ ਬੀਜ ਉਗ ਸਕਦਾ ਹੈ।

Exit mobile version