Sangrur Medical College

ਹਾਈਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ‘ਤੇ ਲਗਾਈ ਰੋਕ

ਚੰਡੀਗੜ੍ਹ 24 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ (Sangrur Medical College) ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਜਤਾਇਆ ਹੈ ਅਤੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ | SGPC ਦਾ ਕਹਿਣਾ ਹੈ ਕਿ ਟਰੱਸਟ ਇਸ ਨੂੰ ਆਪਣੇ ਪੱਧਰ ‘ਤੇ ਪੰਜਾਬ ਸਰਕਾਰ ਨੂੰ ਕਾਲਜ ਤਬਦੀਲ ਕਰਨ ਦੀ ਇਜਾਜ਼ਤ ਨਹੀਂ ਦੇ ਸਕਦਾ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ SGPC ਅਧੀਨ ਆਉਂਦੀ ਹੈ |

ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮੈਡੀਕਲ ਕਾਲਜ਼ ਦੇ ਨਿਰਮਾਣ ‘ਤੇ ਰੋਕ ਲਗਾ ਦਿੱਤੀ ਹੈ | ਫ਼ਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ | ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਵਲੋਂ ਵੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਨੀਂਹ ਪੱਥਰ ਰੱਖਿਆ।

Scroll to Top