ਚੰਡੀਗ੍ਹੜ 13 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ‘ਤੇ ਰੋਕ ਲਗਾ ਦਿੱਤੀ ਹੈ | ਜਿਕਰਯੋਗ ਹੈ ਕਿ ਐੱਨ.ਐੱਫ.ਐੱਸ. ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਰਿੱਟ ਪਾਈ ਸੀ, ਜਿਸਤੇ ਸੁਣਵਾਈ ਕਰਦਿਆਂ ਇਸ ਸਕੇਮ ‘ਤੇ ਰੋਕ ਲਗਾ ਦਿੱਤੀ ਹੈ |
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਐੱਨ.ਐੱਫ.ਐੱਸ. ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਪਾਈ ਰਿੱਟ ਤੇ ਅੱਜ ਸੁਣਵਾਈ ਕਰਦੇ ਹੋਏ ਰੋਕ ਲਗਾ ਦਿੱਤੀ ਹੈ, ਜਿਸ ਨਾਲ ਪੰਜਾਬ ਭਰ ਦੇ ਡੀਪੂ ਹੋਲਡਰਾਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ 1 ਅਕਤੂਬਰ ਤੋਂ ਘਰ-ਘਰ ਆਟੇ ਦੀ ਸਕੀਮ ਸ਼ੁਰੂ ਕਰਨੀ ਸੀ । ਜਿਸਦੇ ਤਹਿਤ ਪੰਜਾਬ ਦੇ ਲੋਕਾਂ ਨੂੰ ਕਣਕ ਦੀ ਬਜਾਏ ਆਟਾ ਦਿੱਤਾ ਜਾਣਾ ਸੀ ਅਤੇ ਪੀਸਣ ਤੋਂ ਲੈ ਕੇ ਘਰ ਛੱਡਣ ਤੱਕ ਦਾ ਸਾਰਾ ਖਰਚਾ ਵੀ ਪੰਜਾਬ ਸਰਕਾਰ ਵਲੋਂ ਕੀਤਾ ਜਾਣਾ ਸੀ । ਇਸ ਸਕੀਮ ਤਹਿਤ ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਵੰਡਿਆ ਜਾਣਾ ਸੀ । ਇਸਦੀ ਡਿਲੀਵਰੀ ਲਈ ਵਾਹਨ GPS ਅਤੇ ਕੈਮਰਿਆਂ ਲਗਾਉਣ ਦੀ ਗੱਲ ਵੀ ਕਹੀ ਗਈ ਸੀ |