Site icon TheUnmute.com

ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

Bharat Bhushan Ashu

ਚੰਡੀਗੜ੍ਹ 18 ਜੁਲਾਈ 2022: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸਦੇ ਨਾਲ ਹੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ | ਇਸਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਉਨ੍ਹਾਂ ਦੇ ਮੰਤਰੀ ਵਜੋਂ ਫੂਡ ਸਪਲਾਈ ਵਿਭਾਗ ਵਿੱਚ ਟੈਂਡਰਿੰਗ ਸਬੰਧੀ ਸ਼ਿਕਾਇਤ ਦੀ ਜਾਂਚ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਜਿਸਦੇ ਚੱਲਦੇ ਆਸ਼ੂ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ ਕਿ ਜੇਕਰ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਘੱਟੋ ਘੱਟ 10 ਪਹਿਲਾਂ ਨੋਟਿਸ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਕਾਨੂੰਨੀ ਕਾਰਵਾਈ ਪੂਰੀ ਕਰ ਸਕਣ ।

ਭਾਰਤ ਭੂਸ਼ਣ ਆਸ਼ੂ (Bharat Bhushan Ashu) ‘ਤੇ 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਏ ਗਏ ਹਨ |ਜਿਸਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਆਸ਼ੂ ‘ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।

ਇਸ ਮਾਮਲੇ ਨੂੰ ਲੈ ਕੇ ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ‘ਤੇ ਲੱਗੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਕਿ ਇਸ ਟੈਂਡਰ ਨੂੰ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦੀ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ

Exit mobile version