Kotakpura Firing case:

ਤਰਨਤਾਰਨ ਵਿਖੇ ਚਰਚ ‘ਚ ਭੰਨਤੋੜ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ 06 ਸਤੰਬਰ 2022: ਤਰਨਤਾਰਨ (Tarn Taran) ਦੇ ਪਿੰਡ ਠੱਕਰਪੁਰ ਸਥਿਤ ਚਰਚ ਵਿਚ ਕੁਝ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਅਤੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ | ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮਾਮਲੇ ਨੂੰ ਲੈ ਈਸਾਈ ਭਾਈਚਾਰੇ ਨੇ ਜਾਂਚ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਦਾ ਰੁਖ਼ ਕੀਤਾ ਸੀ | ਇਸ ਮਾਮਲੇ ਵਿੱਚ ਹਾਈਕੋਰਟ ਵਿਚ ਇੱਕ ਪਟੀਸ਼ਨ ਦਾਇਰ ਕਰਕੇ ਪੰਜਾਬ ਦੇ ਸਾਰੇ ਚਰਚਾਂ ਅਤੇ ਈਸਾਈ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਅੱਜ ਹਾਈਕੋਰਟ ਨੇ ਇਸ ਮਾਮਲੇ ‘ਤੇ ਹੁਣ ਤੱਕ ਹੋਈ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।

Scroll to Top