ਮੰਤਰੀ ਰਾਣਾ ਗੁਰਜੀਤ

ਹਾਈਕੋਰਟ ਨੇ ਪੇਸ਼ ਨਾ ਹੋਣ ‘ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਲਾਇਆ 25,000 ਰੁਪਏ ਦਾ ਜੁਰਮਾਨਾ

ਚੰਡੀਗੜ੍ਹ 01 ਨਵੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ (MLA Rana Gurjit Singh) ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਵਿਧਾਇਕ ਰਾਣਾ ਨੂੰ ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਾਰੀਖ਼ ਤੈਅ ਕੀਤੀ ਹੈ।

ਜਿਕਰਯੋਗ ਹੈ ਕਿ ਆਪ ਪਾਰਟੀ ਵੱਲੋਂ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਕਪੂਰਥਲਾ ਤੋਂ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਪੋਲਿੰਗ ਬੂਥ ਦੇ ਅਧਿਕਾਰੀਆਂ ਅਤੇ ਰਾਣਾ ਗੁਰਜੀਤ ਸਿੰਘ ‘ਤੇ ਵੋਟਾਂ ਦੀ ਗਿਣਤੀ ‘ਚ ਮਿਲੀਭੁਗਤ ਦੇ ਦੋਸ਼ ਲਾਏ ਸਨ।

Scroll to Top