July 4, 2024 9:29 pm
ਬਹਿਬਲ ਕਲਾਂ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਇੱਕ ਹਫ਼ਤੇ ‘ਚ ਮੰਗਿਆ ਨਗਰ ਨਿਗਮਾਂ ਚੋਣਾਂ ਦਾ ਸ਼ਡਿਊਲ

ਚੰਡੀਗੜ੍ਹ, 08 ਜਨਵਰੀ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮਾਂ ਚੋਣਾਂ (municipal elections) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਕੁਝ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਚੋਣਾਂ ਨਾ ਕਰਵਾਉਣ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਅਗਲੀ ਸੁਣਵਾਈ ‘ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਅਗਲੇ ਹਫ਼ਤੇ ਤੋਂ ਇਸ ਮਾਮਲੇ ਦੀ ਮੁੜ ਤੋਂ ਸੁਣਵਾਈ ਹੋਵੇਗੀ।

ਅੰਮ੍ਰਿਤਸਰ ਦੇ ਪ੍ਰਬੋਧ ਚੰਦਰ ਬਾਲੀ ਦੀ ਪਟੀਸ਼ਨ ਦੇ ਮੁਤਾਬਕ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ (municipal elections) ਕਰਵਾਉਣ ਦੀ ਲੋੜ ਹੈ, ਕਿਉਂਕਿ ਇਹ ਲਾਜ਼ਮੀ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 7 ਦੇ ਤਹਿਤ ਕੀਤਾ ਜਾਣਾ ਚਾਹੀਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਨੂੰ ਨੋਟੀਫਾਈ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਇਸ ਵਿੱਚ ਚਾਰ ਤੋਂ ਪੰਜ ਨਗਰ ਨਿਗਮ ਸ਼ਾਮਲ ਹਨ।