Site icon TheUnmute.com

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਇਹ ਅਹਿਮ ਫੈਸਲਾ

1158 Assistant Professors

ਚੰਡੀਗੜ੍ਹ, 31 ਮਈ, 2024: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਪਹਿਲਾਂ ਇਹ ਮਾਮਲਾ ਫਰੀਦਕੋਟ ਅਦਾਲਤ ਵਿੱਚ ਚੱਲ ਰਿਹਾ ਸੀ।

ਹੁਣ ਇਨ੍ਹਾਂ 3 ਕੇਸਾਂ ਦਾ ਟਰਾਇਲ ਚੰਡੀਗੜ੍ਹ ਵਿੱਚ ਹੀ ਹੋਵੇਗਾ। ਇਸ ਸਬੰਧੀ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰਨ ਦੀ ਮੰਗ ਕੀਤੀ ਸੀ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ |

 

Exit mobile version