July 8, 2024 6:18 pm
ਇੰਦਰਜੀਤ ਸਿੰਘ ਇੰਦੀ

ਟੈਂਡਰ ਘੁਟਾਲੇ ਮਾਮਲੇ ‘ਚ ਹਾਈਕੋਰਟ ਵਲੋਂ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ 29 ਅਕਤੂਬਰ 2022: ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਨਾਮਜ਼ਦ ਕੀਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦੂਜੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਵੀ ਇੰਦੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਗਈ ਸੀ |

ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਇੰਦਰਜੀਤ ਇੰਦੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਜਿਸ ਕਾਰਨ ਵਿਜੀਲੈਂਸ ਬਿਊਰੋ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਦੀ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਵਿਭਾਗ ਵੱਲੋਂ ਸਾਬਕਾ ਮੰਤਰੀ ਦੇ ਪੀਏ ਮੀਨੂੰ ਮਲਹੋਤਰਾ ਨੂੰ ਤਾਂ ਪਹਿਲਾਂ ਹੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੋਇਆ ਸੀ। ਆਸ਼ੂ ਦੇ ਪੀਏ ਕਹਾਉਣ ਵਾਲੇ ਇੰਦਰਜੀਤ ਇੰਦੀ ਨੂੰ ਵੀ ਸ਼ੱਕ ਦੇ ਆਧਾਰ ਉਤੇ ਨਾਮਜ਼ਦ ਕੀਤਾ ਗਿਆ ਸੀ | ਵਿਜੀਲੈਂਸ ਵਿਭਾਗ ਨੂੰ ਸ਼ੱਕ ਹੈ ਕਿ ਫੂਡ ਸਪਲਾਈ ਵਿਭਾਗ ਵਿੱਚ ਜਿੰਨੀਆਂ ਵੀ ਬਦਲੀਆਂ ਹੁੰਦੀਆਂ ਸਨ ਮੀਨੂੰ ਮਲਹੋਤਰਾ ਦੇ ਨਾਲ-ਨਾਲ ਇੰਦਰਜੀਤ ਇੰਦੀ ਵੀ ਪੈਸਿਆਂ ਦਾ ਲੈਣ-ਦੇਣ ਕਰਦਾ ਸੀ।