ਚੰਡੀਗੜ੍ਹ, 20 ਅਕਤੂਬਰ 2023: ਡਰੱਗ ਮਾਮਲੇ ‘ਚ ਬਰਖ਼ਾਸਤ AIG ਰਾਜਜੀਤ ਸਿੰਘ (Raj jit Singh) ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਅਗਾਉਂ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਰਾਜਜੀਤ ਸਿੰਘ ਹੁੰਦਲ ਨੇ ਆਪਣੇ ਖ਼ਿਲਾਫ਼ ਚੱਲ ਰਹੇ ਕਈ ਮਾਮਲਿਆਂ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਲੈ ਲਈ ਸੀ |
ਵਿਜੀਲੈਂਸ ਬਿਊਰੋ ਦੇ ਇਸ ਮਾਮਲੇ ‘ਚ ਰਾਜਜੀਤ ਨੇ ਹਾਈਕੋਰਟ ‘ਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਗਈ ਹੈ।
ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਜਾਂਚ ਵਿੱਚ ਸ਼ਾਮਲ ਹੋਏ । ਤਿੰਨਾਂ ਮਾਮਲਿਆਂ ਵਿੱਚ ਅਦਾਲਤਾਂ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜਾਂਚ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਦਾ ਵਕੀਲ ਵੀ ਉਨ੍ਹਾਂ ਦੇ ਨਾਲ ਸੀ। ਮਾਰਚ ਤੋਂ ਬਾਅਦ ਅੱਜ ਰਾਜਜੀਤ ਸਿੰਘ ਲੋਕਾਂ ਦੇ ਸਾਹਮਣੇ ਆ ਗਏ ਹਨ। ਉਸ ਦਾ ਲੁੱਕ ਪੂਰੀ ਤਰ੍ਹਾਂ ਬਦਲ ਗਿਆ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਉਸਨੂੰ ਫੜਨ ਲਈ ਕਈ ਕੋਸ਼ਿਸ਼ਾਂ ਵੀ ਕੀਤੀਆਂ, ਲਗਭਗ 700 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ 300 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।ਰਾਜਜੀਤ ਸਿੰਘ ਸਪੈਸ਼ਲ ਟਾਸਕ ਫੋਰਸ ਦੇ ਸਾਹਮਣੇ ਪੇਸ਼ ਹੋ ਕੇ ਜਾਂਚ ਵਿਚ ਸ਼ਾਮਲ ਹੋਏ ਕਿਉਂਕਿ ਉਨ੍ਹਾਂ ਵਿਰੁੱਧ ਪਹਿਲਾ ਕੇਸ ਐਸਟੀਐਫ ਵਿਚ ਹੀ ਦਰਜ ਕੀਤਾ ਗਿਆ ਸੀ।