July 4, 2024 6:21 pm
Bhupinder Singh Honey

ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਪਟੀਸ਼ਨ ਹਾਈਕੋਰਟ ਵਲੋਂ ਰੱਦ

ਚੰਡੀਗੜ੍ਹ 12 ਅਗਸਤ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਅਤੇ ਉਸਦੇ ਸਾਥੀ ਕੁਦਰਤਦੀਪ ਵੱਲੋਂ ਪਾਈ ਪਟੀਸ਼ਨ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਭੁਪਿੰਦਰ ਹਨੀ ਅਤੇ ਕੁਦਰਤਦੀਪ ਨੇ ਆਪਣੇ ਖ਼ਿਲਾਫ 2018 ਵਿੱਚ ਦਰਜ ਇਕ ਐਫਆਈਆਰ ਸੰਬੰਧੀ ਪਟੀਸ਼ਨ ਦਰਜ ਕੀਤੀ ਸੀ |

ਦੱਸ ਦੇਈਏ ਕਿ ਈਡੀ ਨੇ ਭੁਪਿੰਦਰ ਹਨੀ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ | ਇਸ ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕੀਤੇ ਗਏ ਸਨ ਅਤੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ | ਫਿਲਹਾਲ ਭੁਪਿੰਦਰ ਹਨੀ ਜ਼ਮਾਨਤ ਤੇ ਬਾਹਰ ਹਨ |