Balwinder Singh Sekhon

ਹਾਈਕੋਰਟ ਨੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅਤੇ ਸਾਥੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜਾਂ ਖ਼ਿਲਾਫ਼ ਗਲਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਬਰਖ਼ਾਸਤ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਅਤੇ ਉਸਦੇ ਸਾਥੀ ਨੂੰ ਅੱਜ ਹਾਈਕੋਰਟ ਵਿੱਚ ਪੇਸ਼ ਕੀਤਾ | ਇਸ ਦੌਰਾਨ ਹਾਈਕੋਰਟ ਨੇ ਬਰਖ਼ਾਸਤ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਸਦੇ ਸਾਥੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ | ਇਸਦੇ ਨਾਲ ਹੀ 2-2 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ | ਇਸ ਦੌਰਾਨ ਬਲਵਿੰਦਰ ਸੇਖੋਂ ਦੇ ਕੇਸ ਕਰਕੇ ਸੀਵੀਲਅਨਸ ਨੂੰ ਹਾਈਕੋਰਟ ਦੇ ਅੰਦਰ ਜਾਣ ਤੋ ਰੋਕ ਲਗਾ ਦਿੱਤੀ ਸੀ |

ਦਰਅਸਲ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਨੇ ਹਾਈਕੋਰਟ ਵਿੱਚ ਨਸ਼ਿਆਂ ਖ਼ਿਲਾਫ਼ ਪਟੀਸ਼ਨ ਪਾਈ ਸੀ। ਉਕਤ ਪਟੀਸ਼ਨ ਦੀ ਸੁਣਵਾਈ ‘ਚ ਦੇਰੀ ਹੋਣ ਕਾਰਨ ਸੇਖੋਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਹਾਈਕੋਰਟ ਅਤੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਸੋਮਵਾਰ ਨੂੰ ਹਾਈਕੋਰਟ ਨੇ ਬਲਵਿੰਦਰ ਸੇਖੋਂ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ ਅਤੇ ਇਸ ਮਾਮਲੇ ਵਿੱਚ ਪੁਲਿਸ ਨੂੰ ਬਲਵਿੰਦਰ ਸੇਖੋਂ ਨੂੰ ਪੇਸ਼ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸੋਮਵਾਰ ਸ਼ਾਮ ਬਲਵਿੰਦਰ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਸੀ ।

Scroll to Top