ਹਾਈਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਧਰਨਾ ਦੇ ਰਹੇ ਲੋਕਾਂ ਦੀ ਜਾਇਦਾਦ ਦਾ ਮੰਗਿਆ ਵੇਰਵਾ

SGPC

ਫ਼ਿਰੋਜਪੁਰ 15 ਦਸੰਬਰ 2022: ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਦਾ ਮਾਮਲਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਦੀ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਹਾਈਕੋਰਟ ਵੱਲੋਂ ਧਰਨਾਕਾਰੀਆਂ ਦੇ ਨਾਂਅ ਅਤੇ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਵੱਲੋਂ ਜੋ ਜ਼ੁਰਮਾਨਾ ਪੰਜਾਬ ਸਰਕਾਰ ਨੂੰ ਕੀਤਾ ਕੁੱਲ 20 ਕਰੋੜ ਜਮਾਂ ਕਰਵਾ ਦਿੱਤਾ ਗਿਆ ਹੈ ਅਤੇ 20 ਕਰੋੜ ਰੁਪਏ ਦੀ ਭਰਪਾਈ ਲਈ ਹੀ ਧਰਨਾਂ ਕਾਰੀਆ ਦੀ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਇਹ ਕਦੇ ਵੀ ਨਹੀਂ ਵੀ ਚਾਹੇਗਾ ਕਿ ਧਰਨਾਕਾਰੀਆਂ ਨਾਲ ਧੱਕੇਸ਼ਾਹੀ ਹੋਵੇ। ਇਸ ਕਰਕੇ ਧਰਨਾਂ ਕਾਰੀਆਂ ਦਾ ਵੀ ਫ਼ਰਜ ਬਣਦਾ ਹੈ ਕਿ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਂਦਿਆ ਸ਼ਰਾਬ ਫੈਕਟਰੀ ਦਾ ਰਸਤਾ ਰੋਕਣ ਦੀ ਬਜਾਏ, 300 ਮੀਟਰ ਦੀ ਦੂਰੀ ਤੇ ਹੀ ਧਰਨਾ ਲਗਾਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।