July 7, 2024 11:19 am
ਸੰਗਤ ਸਿੰਘ ਗਿਲਜੀਆ

ਹਾਈਕੋਰਟ ਵਲੋਂ 20 ਜੁਲਾਈ ਨੂੰ ਹੋਵੇਗੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਮਾਮਲੇ ਦੀ ਸੁਣਵਾਈ

ਚੰਡੀਗੜ੍ਹ 04 ਜੂਨ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzian) ਵਲੋਂ ਉਸਦੇ ਖਿਲਾਫ ਪੰਜਾਬ ਵਿਜੀਲੈਂਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਾਈ ਪਟੀਸ਼ਨ ’ਤੇ ਹਾਈਕੋਰਟ ਨੇ ਕੋਈ ਰਾਹਤ ਨਾ ਦਿੰਦਿਆਂ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਸਟੇਟਸ ਰਿਪੋਰਟ ਤਲਬ ਦੇ ਕਰਨ ਲਈ ਕਿਹਾ ਹੈ । ਇਸਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।

ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ | ਇਸਦੇ ਚੱਲਦਿਆਂ ਸੰਗਤ ਸਿੰਘ ਗਿਲਜੀਆਂ (Sangat Singh Gilzian) ਨੇ ਪੰਜਾਬ ਐਂਡ ਹਰਿਆਣਾ ਕੋਰਟ ‘ਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ।