June 30, 2024 9:43 pm
Tajinderpal Bagga

ਹਾਈਕੋਰਟ ਭਾਜਪਾ ਆਗੂ ਤਜਿੰਦਰਪਾਲ ਬੱਗਾ ਮਾਮਲੇ ਦੀ 10 ਮਈ ਨੂੰ ਮੁੜ ਕਰੇਗੀ ਸੁਣਵਾਈ

ਚੰਡੀਗੜ੍ਹ 07 ਮਈ 2022: ਬੀਤੇ ਦਿਨ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਭਾਜਪਾ ਆਗੂ ਤਜਿੰਦਰਪਾਲ ਬੱਗਾ (Tajinderpal Bagga) ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਵਾਪਸ ਲਿਆਂਦਾ ਗਿਆ | ਇਸਦੇ ਨਾਲ ਹੀ ਭਾਜਪਾ ਆਗੂ ਤਜਿੰਦਰਪਾਲ ਬੱਗਾ (Tajinderpal Bagga) ਦੇ ਮਾਮਲਾ ਦੀ ਅੱਜ ਯਾਨੀ 7 ਮਈ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।

ਪੰਜਾਬ ਐਂਡ ਹਰਿਆਣਾ ਹਾਈਕੋਰਟ (the Punjab and Haryana High Court) ਇਸ ਮਾਮਲੇ ਦੀ 10 ਮਈ ਨੂੰ ਮੁੜ ਸੁਣਵਾਈ ਕਰੇਗੀ। ਜਿਕਰਯੋਗ ਹੈ ਕਿ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ ‘ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਗਿਆ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਬੱਗਾ ਦੀ ਗ੍ਰਿਫਤਾਰੀ ‘ਤੇ ਰੋਕ ਲਗਾਦਿਆਂ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।

Ropar