TheUnmute.com

Sri Hemkunt Sahib: 25 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ

ਉੱਤਰਾਖੰਡ, 22 ਫਰਵਰੀ 2024: ਉੱਤਰਾਖੰਡ ਦੇ ਚਮੋਲੀ ‘ਚ ਸਥਿਤ ਵਿਸ਼ਵ ਪ੍ਰਸਿੱਧ ਅਤੇ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ 25 ਮਈ 2024 ਨੂੰ ਖੁੱਲ੍ਹਣਗੇ ਅਤੇ 10 ਅਕਤੂਬਰ 2024 ਨੂੰ ਯਾਤਰਾ ਸਮਾਪਤ ਹੋਵੇਗੀ । ਸੂਬੇ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਵੀਰਵਾਰ ਨੂੰ ਸਕੱਤਰੇਤ ‘ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁਲਾਕਾਤ ਕੀਤੀ।

ਨਰਿੰਦਰਜੀਤ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਟਰੱਸਟ (Sri Hemkunt Sahib) ਨੇ 25 ਮਈ 2024 ਨੂੰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਦਾ ਸ਼ੁੱਭ ਆਰੰਭ ਅਤੇ 10 ਅਕਤੂਬਰ 2024 ਨੂੰ ਕਿਵਾੜ ਬੰਦ ਕੀਤੇ ਜਾਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ‘ਤੇ ਸਹਿਮਤੀ ਦਿੱਤੀ ਹੈ। ਰਾਧਾ ਰਤੂੜੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਦਿਸ਼ਾ ‘ਚ ਪੂਰਾ ਸਹਿਯੋਗ ਕੀਤਾ ਜਾਵੇਗਾ।

 

Exit mobile version