Site icon TheUnmute.com

ਹੁਸ਼ਿਆਰਪੁਰ ਅਦਾਲਤ ਵਲੋਂ ਲਾਰੈਂਸ ਬਿਸ਼ਨੋਈ ਦੀ ਪੁਲਿਸ ਰਿਮਾਂਡ ‘ਚ ਤਿੰਨ ਦਿਨ ਦਾ ਵਾਧਾ

Lawrence Bishnoi

ਚੰਡੀਗੜ੍ਹ 18 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇ.ਐਮ.ਆਈ.ਸੀ. ਗੁਰਸ਼ੇਰ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ ਗਿਆ |

ਇਸ ਦੌਰਾਨ ਅਦਾਲਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 3 ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਬਿਸ਼ਨੋਈ ਨੂੰ 2019 ’ਚ ਹੁਸ਼ਿਆਰਪੁਰ ਦੇ ਇਕ ਸ਼ਰਾਬ ਕਾਰੋਬਾਰੀ ਦੇ ਘਰ ਬਾਹਰ ਗੋਲੀਆਂ ਚੱਲਣ ਵਾਲੇ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ |

Exit mobile version