ਚੰਡੀਗੜ੍ਹ 24 ਨਵੰਬਰ 2022: ਲੁਧਿਆਣਾ ਪੁਲਿਸ (Ludhiana Police) ਨੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਪਤੀ-ਪਤਨੀ 8 ਮੋਬਾਈਲ ਫ਼ੋਨ ਇੱਕ ਐਕਟਿਵਾ ਸਮੇਤ 12 ਹਜ਼ਾਰ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ |ਤੁਹਾਨੂੰ ਦੱਸ ਦੇਈਏ ਕਿ ਮਾਮਲਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਸੱਤ ਅਧੀਨ ਪੈਂਦੇ ਸਮਰਾਲਾ ਚੌਕ ਦਾ ਹੈ, ਜਿੱਥੇ ਕੁਝ ਦਿਨ ਪਹਿਲਾਂ ਨਸ਼ੇੜੀ ਪਤੀ-ਪਤਨੀ ਵੱਲੋਂ ਇੱਕ ਕਾਰ ਚਾਲਕ ਨੂੰ ਤੇਜ਼ਧਾਰ ਹਥਿਆਰ ਦੀ ਨੋਕ ‘ਤੇ ਉਸ ਕੋਲੋਂ 79200 ਰੁਪਏ ਗੂਗਲ ਪੇਅ ਰਾਹੀਂ ਟਰਾਂਸਫਰ ਕਰਵਾ ਲਏ | ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸੀ।
ਦੂਜੇ ਪਾਸੇ ਕਾਰ ਚਾਲਕ ਨੇ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ ਸੱਤ ‘ਚ ਸੂਚਨਾ ਦਿੱਤੀ, ਜਿਸ ਤਹਿਤ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੀ.ਸੀ.ਟੀ.ਵੀ. ਰਾਹੀਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ।ਇਸ ਦੌਰਾਨ ਏ.ਡੀ.ਸੀ.ਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ 23 ਤਾਰੀਖ਼ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਚਾਲਕ ਨੂੰ ਇੱਕ ਔਰਤ ਅਤੇ ਉਸਦੇ ਸਾਥੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਧਮਕੀਆਂ ਦਿੱਤੀਆਂ ਗਈਆਂ ਸਨ, ਜਿਸ ਤਹਿਤ ਕਾਰ ਚਾਲਕ ਕੋਲੋਂ 79200 ਰੁਪਏ ਲੁੱਟ ਲੈ ਕੇ ਫਰਾਰ ਹੋਏ ਗਏ ਸਨ |
ਉਨ੍ਹਾਂ ਨੇ ਕਿਹਾ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਜਿਸ ਨੰਬਰ ਤੇ ਪੈਸੇ ਗੂਗਲ ਪੇਅ ਕੀਤੇ ਗਏ ਸੀ ਉਸ ਦੀ ਦੁਕਾਨ ਤੇ ਜਾ ਕੇ ਪੁੱਛਗਿੱਛ ਕੀਤੀ ਗਈ ਅਤੇ ਗੂਗਲ ਪੇ ‘ਤੇ ਟਰਾਂਸਫਰ ਕਰਨ ਵਾਲੀ ਦੁਕਾਨ ਦੇ ਸੀ.ਸੀ.ਟੀ.ਵੀ.ਕੈਮਰੇ ਦੀ ਜਾਂਚ ਕਰਕੇ ਦੋਸ਼ੀ ਨਸ਼ੇੜੀ ਪਤੀ-ਪਤਨੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਦੱਸਿਆ ਕਿ ਉਕਤ ਦੋਵਾਂ ਨੇ ਨਸ਼ੇ ਦੇ ਬਦਲੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।