ਚੰਡੀਗੜ੍ਹ, 20 ਜੁਲਾਈ 2023: ਮਣੀਪੁਰ (Manipur) ਵਿੱਚ ਭੀੜ ਵੱਲੋਂ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਉਤਾਰਿਆ, ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿੱਚ ਗੁੱਸਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ “ਮਣੀਪੁਰ ਵਿੱਚ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ |
ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨੌਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ | ਇਸਦੇ ਨਾਲ ਹੀ ਮਣੀਪੁਰ ਵਿੱਚ ਦਿਨ-ਬ-ਦਿਨ ਵਿਗੜ ਰਹੇ ਹਾਲਾਤਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ।