Dantewada

ਮੋਰਿੰਡਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ, ਅੰਜ਼ਾਮ ਦੇਣ ਵਾਲੇ ਨੂੰ ਮਿਲੇਗੀ ਸਖ਼ਤ ਸਜ਼ਾ: CM ਭਗਵੰਤ ਮਾਨ

ਚੰਡੀਗੜ੍ਹ, 24 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ (Morinda) ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਕਾਂਡ ਨੂੰ ਅੰਜ਼ਾਮ ਦੇਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ |

sacrilege at Morinda

Scroll to Top