ਚੰਡੀਗੜ੍ਹ,25 ਅਪ੍ਰੈਲ 2023: ਇਨਕਮ ਟੈਕਸ ਵਿਭਾਗ (Income Tax Department)ਦੀ ਟੀਮ ਨੇ ਪੰਜਾਬ ਦੇ ਜਲੰਧਰ ‘ਚ ਈਸਾਈ ਭਾਈਚਾਰੇ ਦੇ ਨੇਤਾ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਉਸਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਕੇਂਦਰੀ ਬਲਾਂ ਦੇ ਨਾਲ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਸੂਤਰਾਂ ਮੁਤਾਬਕ ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਵਿਭਾਗ (Income Tax Department) ਦੀ ਟੀਮ ਵਲੋਂ ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਘਰ ਦੇ ਬਾਹਰ ਸਿਪਾਹੀ ਤਾਇਨਾਤ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪਾਦਰੀ ਦੇ ਘਰ ਅਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।