Site icon TheUnmute.com

ਪਾਕਿਸਤਾਨ ‘ਚ ਇਕ ਸਾਲ ‘ਚ ਵਧੀ ਮਹਿੰਗਾਈ ਨੇ ਤੋੜਿਆ 58 ਸਾਲਾਂ ਦਾ ਰਿਕਾਰਡ

Pakistan

ਚੰਡੀਗੜ੍ਹ, 01 ਅਪ੍ਰੈਲ ,2023: ਪਾਕਿਸਤਾਨ ਸਰਕਾਰ ਨੇ ਉੱਥੇ ਮਹਿੰਗਾਈ ਨੂੰ ਲੈ ਕੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲੇ ਅੰਕੜੇ ਜਾਰੀ ਕੀਤੇ ਹਨ। ਅੰਕੜਾ ਵਿਭਾਗ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਮਾਰਚ 2023 ਤੱਕ ਪਾਕਿਸਤਾਨ ਵਿੱਚ ਮਹਿੰਗਾਈ 35.37% ਵਧੀ ਹੈ। ਜੋ ਕਿ 1965 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਹੈ।

ਇਸ ਦੇ ਨਾਲ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਚੀਨ ਨੇ ਪਾਕਿਸਤਾਨ ਨੂੰ 16,000 ਕਰੋੜ ਰੁਪਏ ਦਾ ਕਰਜ਼ਾ ਮੋੜਨ ਲਈ ਦਿੱਤਾ ਸਮਾਂ ਵਧਾ ਦਿੱਤਾ ਹੈ। ਇਹ ਜਾਣਕਾਰੀ ਖੁਦ ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਦਿੱਤੀ ਹੈ।

ਪਾਕਿਸਤਾਨ ‘ਚ ਪਿਛਲੇ ਇਕ ਸਾਲ ‘ਚ ਮਹਿੰਗਾਈ ਦਾ ਸਭ ਤੋਂ ਜ਼ਿਆਦਾ ਅਸਰ ਭੋਜਨ, ਟਰਾਂਸਪੋਰਟ ਅਤੇ ਸ਼ਰਾਬ ‘ਤੇ ਪਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ ਇੱਕ ਸਾਲ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿੱਚ 47.2% ਦਾ ਵਾਧਾ ਹੋਇਆ ਹੈ।

ਇਸ ਦੇ ਨਾਲ ਹੀ ਟਰਾਂਸਪੋਰਟ 54.9% ਮਹਿੰਗਾ ਹੋ ਗਿਆ ਹੈ, ਸ਼ਰਾਬ ਦੀਆਂ ਕੀਮਤਾਂ ਵਿੱਚ ਵੀ 50% ਦਾ ਵਾਧਾ ਦਰਜ ਕੀਤਾ ਗਿਆ ਹੈ। ਪਾਕਿਸਤਾਨ ਵਿੱਚ ਮਹਿੰਗਾਈ ਸ਼ਹਿਰਾਂ ਨਾਲੋਂ ਪਿੰਡਾਂ ਵਿੱਚ ਤੇਜ਼ੀ ਨਾਲ ਵਧੀ ਹੈ। ਪਿੰਡਾਂ ਵਿੱਚ ਪਿਛਲੇ ਇੱਕ ਸਾਲ ਵਿੱਚ ਮਹਿੰਗਾਈ 38.8% ਵਧੀ ਹੈ, ਜਦੋਂ ਕਿ ਸ਼ਹਿਰਾਂ ਵਿੱਚ ਇਹ 32% ਵਧੀ ਹੈ। ਰਿਪੋਰਟਾਂ ਅਨੁਸਾਰ ਪਿੰਡ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਕੀਮਤ ਦੁੱਗਣੀ ਹੋ ਗਈ ਹੈ।

Exit mobile version