TheUnmute.com

ਯੂਕਰੇਨ ‘ਚ ਫਸੇ ਭਾਰਤੀਆਂ ਵਿਦਿਆਰਥੀਆਂ ਨੂੰ ਭਾਰਤੀ ਦੂਤਾਵਾਸ ਨੇ ਕੀਤੀ ਇਹ ਅਪੀਲ

ਚੰਡੀਗੜ੍ਹ 06 ਮਾਰਚ 2022: ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਆਪਣੇ ਆਖ਼ਰੀ ਪੜਾਅ ‘ਤੇ ਹੈ। ਇਸ ਦੌਰਾਨ ਭਾਰਤੀ ਦੂਤਾਵਾਸ ਨੇ ਬਾਕੀ ਵਿਦਿਆਰਥੀਆਂ ਨੂੰ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਪਹੁੰਚਣ ਦੀ ਅਪੀਲ ਕੀਤੀ ਹੈ।ਹੰਗਰੀ ਸਥਿਤ ਭਾਰਤੀ ਦੂਤਾਵਾਸ ਨੇ ਟਵੀਟ ਕਰਕੇ ਕਿਹਾ ਗਿਆ ਹੈ, “ਭਾਰਤੀ ਦੂਤਾਵਾਸ ਨੇ ਅੱਜ ਅਪਰੇਸ਼ਨ ਗੰਗਾ ਉਡਾਨ ਦੇ ਆਪਣੇ ਆਖ਼ਰੀ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਆਪਣੀ ਰਿਹਾਇਸ਼ ‘ਚ ਰਹਿਣ ਵਾਲੇ ਸਾਰੇ ਵਿਦਿਆਰਥੀਆਂ (ਦੂਤਘਰ ਦੁਆਰਾ ਪ੍ਰਬੰਧ ਕੀਤੇ ਗਏ ਲੋਕਾਂ ਤੋਂ ਇਲਾਵਾ) ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹੰਗਰੀ, ਰਾਕੋਜ਼ੀ ਯੂਟੀ 90 (ਬੁਡਾਪੈਸਟ) ‘ਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਹੁੰਚ ਜਾਣ ।”

ਯੂਕਰੇਨ

Exit mobile version