July 2, 2024 9:40 pm
diplomats

ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ

ਚੰਡੀਗੜ੍ਹ, 03 ਅਕਤੂਬਰ 2023: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਡੂੰਘਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 40 ਤੋਂ ਵੱਧ ਡਿਪਲੋਮੈਟਾਂ (diplomats) ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਮੀਡੀਆ ਰਿਪੋਰਟਾਂ ‘ਚ ਇਹ ਦਾਅਵਾ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਇਸ ਸਮੇਂ ਭਾਰਤ ਵਿੱਚ 62 ਡਿਪਲੋਮੈਟ ਕੰਮ ਕਰ ਰਹੇ ਹਨ। ਭਾਰਤ ਨੇ ਹੁਣ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਭਾਰਤ ਵਿੱਚ ਕੈਨੇਡਾ ਦਾ ਡਿਪਲੋਮੈਟਿਕ (diplomats) ਸਟਾਫ ਕੈਨੇਡਾ ਵਿੱਚ ਭਾਰਤ ਦੇ ਡਿਪਲੋਮੈਟਿਕ ਸਟਾਫ ਨਾਲੋਂ ਵੱਡਾ ਹੈ ਅਤੇ ਬਰਾਬਰੀ ਹੋਣੀ ਚਾਹੀਦੀ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਸਭ ਤੋਂ ਖਰਾਬ ਦੌਰ ‘ਚੋਂ ਲੰਘ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਕੇਸ ‘ਚ ਭਾਰਤ ‘ਤੇ ਦੋਸ਼ ਲਾਏ ਸਨ |