Leicester

ਭਾਰਤੀ ਹਾਈ ਕਮਿਸ਼ਨ ਵਲੋਂ ਲਿਸਟਰ ‘ਚ ਭਾਰਤੀ ਭਾਈਚਾਰੇ ਵਿਰੁੱਧ ਹਿੰਸਾ ਦੀ ਨਿੰਦਾ, ਤੁਰੰਤ ਕਾਰਵਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 19 ਸਤੰਬਰ 2022: ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਲਿਸਟਰ (Leicester) ਵਿਚ ਭਾਰਤੀ ਭਾਈਚਾਰੇ ਵਿਰੁੱਧ ਹਿੰਸਾ ਦੀ ਨਿੰਦਾ ਕੀਤੀ ਅਤੇ ਹਮਲਿਆਂ ਵਿਚ ਸ਼ਾਮਲ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

ਹਾਈ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀਂ ਲਿਸਟਰ ਵਿੱਚ ਭਾਰਤੀ ਭਾਈਚਾਰੇ ਵਿਰੁੱਧ ਹਿੰਸਾ ਅਤੇ ਹਿੰਦੂ ਧਰਮ ਅਸਥਾਨ ਦੇ ਸਥਾਨਾਂ ‘ਤੇ ਪ੍ਰਤੀਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਨਿੰਦਾ ਕਰਦੇ ਹਾਂ। ਅਸੀਂ ਪ੍ਰਸ਼ਾਸਨ ਕੋਲ ਮਾਮਲਾ ਉਠਾਇਆ ਹੈ ਅਤੇ ਪ੍ਰਸ਼ਾਸਨ ਤੋਂ ਸਾਡੀ ਮੰਗ ਹੈ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

Leicester

ਜਿਕਰਯੋਗ ਹੈ ਕਿ ਲਿਸਟਰ (Leicester) ਪੁਲਿਸ ਨੇ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 27 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਪਰ ਤਣਾਅ ਬਰਕਰਾਰ ਹੈ। ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਭਾਰਤ-ਪਾਕਿ ਏਸ਼ੀਆ ਕੱਪ ਦੇ ਮੈਚ ਤੋਂ ਬਾਅਦ ਦੋ ਭਾਈਚਾਰਿਆਂ ਵਿੱਚ ਤਣਾਅ ਪੈਦਾ ਹੋ ਗਿਆ।

ਜਿਸਦੇ ਚੱਲਦੇ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਇਕ ਧਾਰਮਿਕ ਸਥਾਨ ‘ਤੇ ਭੰਨਤੋੜ ਅਤੇ ਝੰਡਾ ਉਤਾਰਨ ਦੀ ਗੱਲ ਵੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 28 ਅਗਸਤ ਨੂੰ ਏਸ਼ੀਆ ਕੱਪ ਦੇ ਮੈਚ ‘ਚ ਪਾਕਿਸਤਾਨ ਦੀ ਹਾਰ ਤੋਂ ਲੈਸਟਰ ‘ਚ ਹਿੰਦੂ-ਮੁਸਲਮਾਨਾਂ ਵਿਚਾਲੇ ਤਣਾਅ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ 6 ਸਤੰਬਰ ਨੂੰ ਲਿਸਟਰ ‘ਚ ਨਾਰਾਜ਼ ਪਾਕਿਸਤਾਨੀ ਮੁਸਲਮਾਨਾਂ ਨੇ ਹਿੰਦੂਆਂ ਨੂੰ ਨਿਸ਼ਾਨਾ ਬਣਾਇਆ।

Scroll to Top