ਚੰਡੀਗੜ੍ਹ, 13 ਮਾਰਚ 2023: ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਲਗਾਤਾਰ ਚੌਥੀ ਟੈਸਟ ਸੀਰੀਜ਼ ਜਿੱਤੀ ਹੈ। ਚਾਰ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਡਰਾਅ ਰਿਹਾ। ਅਜਿਹੇ ‘ਚ ਸੀਰੀਜ਼ 2-1 ਤੋਂ ਭਾਰਤ ਨੇ ਆਪਣੀ ਨਾਂ ਕਰ ਲਈ ਹੈ | ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ (Indian team) ਕੰਗਾਰੂਆਂ ਤੋਂ ਲਗਾਤਾਰ ਚਾਰ ਟੈਸਟ ਸੀਰੀਜ਼ ਜਿੱਤਣ ਵਾਲੀ ਏਸ਼ੀਆ ਦੀ ਪਹਿਲੀ ਟੀਮ ਬਣ ਗਈ ਹੈ। ਇੰਨਾ ਹੀ ਨਹੀਂ, ਭਾਰਤ ਨੇ ਲਗਾਤਾਰ ਛੇਵੀਂ ਵਾਰ ਘਰ ‘ਚ ਬਾਰਡਰ-ਗਾਵਸਕਰ ਟਰਾਫੀ ਜਿੱਤੀ ਹੈ। ਇਸ ਤੋਂ ਪਹਿਲਾਂ ਟੀਮ ਨੂੰ 2004 ‘ਚ ਘਰੇਲੂ ਮੈਦਾਨ ‘ਤੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਆਸਟ੍ਰੇਲੀਆ ਨੇ ਆਪਣੀ ਦੂਜੀ ਪਾਰੀ 175/2 ‘ਤੇ ਘੋਸ਼ਿਤ ਕਰ ਦਿੱਤੀ। ਕੋਈ ਨਤੀਜਾ ਨਾ ਨਿਕਲਦਾ ਦੇਖ ਦੋਵਾਂ ਕਪਤਾਨਾਂ ਨੇ ਇਕ ਘੰਟਾ ਪਹਿਲਾਂ ਆਪਸੀ ਸਹਿਮਤੀ ਨਾਲ ਮੈਚ ਖਤਮ ਕਰਨ ਦਾ ਐਲਾਨ ਕਰ ਦਿੱਤਾ। ਫਿਰ ਮਾਰਨਸ ਲਾਬੂਸ਼ੇਨ 63 ਅਤੇ ਸਟੀਵ ਸਮਿਥ 10 ਦੌੜਾਂ ਬਣਾ ਕੇ ਨਾਬਾਦ ਪਰਤੇ। ਭਾਰਤ ਵਿੱਚ ਲਾਬੂਸ਼ੇਨ ਦਾ ਇਹ 15ਵਾਂ ਟੈਸਟ ਅਤੇ ਪਹਿਲਾ ਅਰਧ ਸੈਂਕੜਾ ਹੈ। ਇੱਥੇ ਦੱਸ ਦੇਈਏ ਕਿ ਭਾਰਤੀ ਟੀਮ ਪਹਿਲਾਂ ਹੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ।