ਅੰਮ੍ਰਿਤਸਰ 03 ਜੂਨ 2023: ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨੇੜੇ ਕਿਸੇ ਥਾਂ ਤੇ ਚਾਰ ਬੰਬ ਰੱਖੇ ਹੋਣ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਨੇ ਦੇਰ ਰਾਤ 1.30 ਵਜੇ ਪੂਰੇ ਸੂਬੇ ਨੂੰ ਅਲਰਟ ਕਰ ਦਿੱਤਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰਨ ਲਈ ਪੁਲਿਸ ਲਾਈਨ ਤੋਂ ਤੁਰੰਤ ਬੰਬ ਨਿਰੋਧਕ ਦਸਤੇ ਪਹੁੰਚ ਗਏ | ਸਵੇਰੇ 4 ਵਜੇ ਤੱਕ ਘਰ-ਘਰ ਜਾ ਕੇ ਤਲਾਸ਼ੀ ਲਈ ਗਈ ਪਰ ਬੰਬ ਕਿਧਰੇ ਨਹੀਂ ਮਿਲਿਆ |
ਦੂਜੇ ਪਾਸੇ ਪੁਲਿਸ ਦੀ ਸਾਈਬਰ ਟੀਮ ਮੋਬਾਈਲ ਨੰਬਰ ਨੂੰ ਟਰੇਸ ਕਰ ਰਹੀ ਸੀ ਜਿਸ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ | ਸਵੇਰੇ ਪੰਜ ਵਜੇ ਪੁਲਿਸ ਨੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ, ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਦਰਬਾਰ ਸਾਹਿਬ ਦੇ ਨਜ਼ਦੀਕ ਚਾਰ ਬੰਬ ਲਗਾਏ ਗਏ ਹਨ ਤਾਂ ਤੁਰੰਤ ਪੁਲਿਸ ਵੱਲੋਂ ਹਰਕਤ ਵਿਚ ਆ ਕੇ ਸਰਚ ਸ਼ੁਰੂ ਕਰ ਦਿੱਤੀ ਹੈ |
ਜਿਸ ਵਿਅਕਤੀ ਵੱਲੋਂ ਫੋਨ ਕੀਤਾ ਗਿਆ ਸੀ ਉਹ ਵਾਰ-ਵਾਰ ਆਪਣਾ ਫੋਨ ਦੀ ਸਵਿੱਚ ਆਫ਼ ਕਰ ਰਿਹਾ ਸੀ ਲੇਕਿਨ ਜਿਸ ਤਰਾਂ ਹੀ ਉਸ ਵਿਅਕਤੀ ਦਾ ਫੋਨ ਸਵਿੱਚ ਆਨ ਹੋਇਆ ਤਾਂ ਪੁਲਿਸ ਵੱਲੋਂ ਉਸ ਕੋਲ ਜਾ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਵੱਲੋਂ ਸ਼ਰਾਰਤ ਕੀਤੀ ਗਈ ਹੈ ਅਤੇ ਦਰਬਾਰ ਸਾਹਿਬ (Sri Harmandir Sahib) ਨਤਮਸਤਕ ਹੋਣ ਆਏ ਵਾਲੀ ਸੰਗਤ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਸਕੇ | ਡੀਸੀਪੀ ਪ੍ਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਉਮਰ ਮਹਿਜ਼ 19 ਤੋਂ 20 ਸਾਲ ਹੈ ਅਤੇ ਪਹਿਲਾਂ ਇਹ ਨਿਹੰਗ ਸਿੰਘਾਂ ਦੇ ਡੇਰੇ ਤੇ ਰਹਿੰਦਾ ਸੀ ਅਤੇ ਨਿਹੰਗ ਸਿੰਘ ਦਾ ਬਾਣਾ ਵੀ ਉਸ ਨੇ ਪਾਇਆ ਹੁੰਦਾ ਸੀ ਅਤੇ ਅੱਜ ਜਦੋਂ ਇਸ ਨੂੰ ਗ੍ਰਿਫਤਾਰ ਕੀਤਾ ਇਸ ਨੇ ਗੋਲ ਦੁਮਾਲਾ ਤਾਂ ਸਜਾਇਆ ਸੀ ਪਰ ਅੰਦਰੋਂ ਕੇਸ ਕੱਟੇ ਹੋਏ ਸਨ | ਪੁਲਿਸ ਦਾ ਕਹਿਣਾ ਫਿਲਹਾਲ ਇਸ ਅਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |